ਚੀਨ ਦੇ ਹੇਨਾਨ ਸੂਬੇ ਵਿੱਚ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਹੋਰ ਕਈ ਵਿਅਕਤੀ ਜ਼ਖ਼ਮੀ ਹੋ ਗਿਆ ਹੈ।
ਸਰਕਾਰੀ ਸਿਨਹੂਆ ਨਿਊਜ਼ ਏਜੰਸੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਹੇਨਾਨ ਦੇ ਯਾਂਸ਼ਾਨਪੁ ਪਿੰਡ ਦੇ ਯਿੰਗਕਾਈ ਸਕੂਲ ਵਿੱਚ ਅੱਗ ਲੱਗਣ ਦੀ ਸੂਚਨਾ ਸਥਾਨਕ ਫਾਇਰ ਵਿਭਾਗ ਨੂੰ ਸ਼ੁੱਕਰਵਾਰ ਰਾਤ 11 ਵਜੇ ਦਿੱਤੀ ਗਈ। ਬਚਾਅ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਰਾਤ 11:38 ‘ਤੇ ਅੱਗ ‘ਤੇ ਕਾਬੂ ਪਾਇਆ ਗਿਆ।
21 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਸਿਨਹੂਆ ਸਮਾਚਾਰ ਏਜੰਸੀ ਮੁਤਾਬਕ 21 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।ਇਸ ਮਾਮਲੇ ਵਿਚ ਸਕੂਲ ਮੁਖੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਢਿੱਲੇ ਸੁਰੱਖਿਆ ਮਾਪਦੰਡਾਂ ਕਾਰਨ ਚੀਨ ਵਿੱਚ ਘਾਤਕ ਅੱਗਾਂ ਆਮ ਹਨ।
ਨਵੰਬਰ ‘ਚ ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ‘ਚ ਕੋਲਾ ਕੰਪਨੀ ਦੇ ਦਫਤਰ ‘ਚ ਅੱਗ ਲੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਦਰਜਨਾਂ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪਿਛਲੇ ਸਾਲ ਅਪ੍ਰੈਲ ਵਿੱਚ ਬੀਜਿੰਗ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 29 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈਆਂ ਨੂੰ ਬਚਣ ਲਈ ਖਿੜਕੀਆਂ ਵਿੱਚੋਂ ਛਾਲ ਮਾਰਨ ਲਈ ਮਜਬੂਰ ਕੀਤਾ ਗਿਆ ਸੀ।