indiradio

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੁਲਾਲੀਪੁਰ ’ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਸਬਾ ਹਰੀਕੇ ਪੱਤਣ ਦਾ ਰਹਿਣ ਵਾਲਾ ਸੀ ਤੇ ਇਥੇ ਆਪਣੀ ਭੂਆ ਕੋਲ ਆਇਆ ਸੀ। ਜਦੋਂਕਿ ਪੁਲਿਸ ਮੁਤਾਬਿਕ ਮਰਨ ਵਾਲਾ ਨੌਜਵਾਨ ਹਰੀਕੇ ਥਾਣੇ ਵਿਚ ਦਰਜ ਕਤਲ ਦੇ ਕੇਸ ਵਿਚ ਵੀ ਪੁਲਿਸ ਨੂੰ ਲੁੜੀਂਦਾ ਸੀ। ਹਾਲਾਂਕਿ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਚਰਨ ਸਿੰਘ ਵਾਸੀ ਹਰੀਕੇ ਪੱਤਣ ਨੇ ਦੱਸਿਆ ਕਿ ਉਸਦਾ ਲੜਕਾ ਸੁਖਪ੍ਰੀਤ ਸਿੰਘ ਸੁੱਖ (30) ਆਪਣੀ ਭੂਆ ਦੇ ਕੋਲ ਪਿੰਡ ਗੁਲਾਲੀਪੁਰ ਵਿਖੇ ਆਇਆ ਹੋਇਆ ਸੀ। ਦੁਪਹਿਰ ਕਰੀਬ ਸਵਾ 2 ਵਜੇ ਕੋਈ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਸੁਖਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਪੰਜ ਸਾਲ ਦਾ ਲੜਕਾ ਵੀ ਹੈ। ਘਟਨਾ ਦਾ ਪਤਾ ਚੱਲਦਿਆਂ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਤੋਂ ਇਲਾਵਾ ਸੀਆਈਏ ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਸੁਖਪ੍ਰੀਤ ਸਿੰਘ ਸੁੱਖ ਦੇ ਖਿਲਾਫ ਥਾਣਾ ਹਰੀਕੇ ਪੱਤਣ ’ਚ ਸਾਲ 2020 ’ਚ ਕਤਲ ਦਾ ਕੇਸ ਦਰਜ ਹੋਇਆ ਸੀ ਅਤੇ ਉਹ ਪੁਲਿਸ ਰਿਕਾਰਡ ’ਚ ਭਗੋੜਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ’ਤੋਂ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਵੱਖ-ਵੱਖ ਪਹਿਲੂਆਂ ਤੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਕਾਤਲਾਂ ਦਾ ਪਤਾ ਲਾ ਲਿਆ ਜਾਵੇਗਾ।

January 19, 2024

Written by:

Leave a Comment

Your email address will not be published. Required fields are marked *

X