indiradio

ਟੀਐੱਮਸੀ ਦੀ ਸਾਬਕਾ ਸੰਸਦ ਮੈਂਬਰ ਮਹੂਆ ਮੋਇਤਰਾ ਨੇ 9ਬੀ ਟੈਲੀਗ੍ਰਾਫ ਲੇਨ ਬੰਗਲਾ ਅੱਜ ਸਵੇਰੇ 10 ਵਜੇ ਤੱਕ ਪੂਰੀ ਤਰ੍ਹਾਂ ਖਾਲੀ ਕਰ ਦਿੱਤਾ ਸੀ। ਇਹ ਦਾਅਵਾ ਮਹੂਆ ਦੇ ਵਕੀਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਲਈ ਬੰਗਲਾ ਖਾਲੀ ਕਰਾਉਣ ਲਈ ਕੋਈ ਬੇਦਖਲੀ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਅਸਟੇਟ ਡਾਇਰੈਕਟੋਰੇਟ (ਡੀਓਈ) ਨੇ ਅੱਜ ਟੀਐੱਮਸੀ ਦੀ ਸਾਬਕਾ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਸਰਕਾਰੀ ਰਿਹਾਇਸ਼ ਤੋਂ ਬਾਹਰ ਕੱਢਣ ਲਈ ਅਧਿਕਾਰੀਆਂ ਦੀ ਟੀਮ ਭੇਜੀ। ਇਸ ਹਫਤੇ ਦੇ ਸ਼ੁਰੂ ਵਿੱਚ ਵਿਭਾਗ ਨੇ ਮੋਇਤਰਾ ਨੂੰ ਬੇਦਖਲੀ ਨੋਟਿਸ ਜਾਰੀ ਕੀਤਾ ਸੀ। ਅਧਿਕਾਰੀ ਨੇ ਦੱਸਿਆ, ‘ਟੀਐੱਮਸੀ ਆਗੂ ਨੂੰ ਸੰਸਦ ਮੈਂਬਰ ਵਜੋਂ ਅਲਾਟ ਕੀਤੇ ਸਰਕਾਰੀ ਬੰਗਲੇ ਤੋਂ ਬਾਹਰ ਕੱਢਣ ਲਈ ਟੀਮ ਭੇਜੀ ਗਈ ਹੈ।’ ਵੀਰਵਾਰ ਨੂੰ ਮੋਇਤਰਾ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਪ੍ਰਾਪਤ ਕਰਨ ਵਿੱਚ ਅਸਫਲ ਰਹੀ। ਅਦਾਲਤ ਨੇ ਡੀਓਈ ਨੋਟਿਸ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਲਈ ਕਿਹਾ।

January 20, 2024

Written by:

Leave a Comment

Your email address will not be published. Required fields are marked *

X